ਸਰਬ ਠੌਰ ਮੋ ਹੋਹੁ ਸਹਾਈ ॥ ਦੁਸ਼ਟ ਦੋਖ ਤੇ ਲੇਹੁ ਬਚਾਈ ॥੪੦੧॥
ਕ੍ਰਿਪਾ ਕਰੀ ਹਮ ਪਰ ਜਗਮਾਤਾ ॥ ਗ੍ਰੰਥ ਕਰਾ ਪੂਰਨ ਸੁਭ ਰਾਤਾ ॥
ਕਿਲਬਿਖ ਸਕਲ ਦੇਹ ਕੋ ਹਰਤਾ ॥ ਦੁਸ਼ਟ ਦੋਖਿਯਨ ਕੋ ਛੈ ਕਰਤਾ ॥੪੦੨॥
ਸ੍ਰੀ ਅਸਿਧੁਜ ਜਬ ਭਏ ਦਯਾਲਾ ॥ ਪੂਰਨ ਕਰਾ ਗ੍ਰੰਥ ਤਤਕਾਲਾ ॥
ਮਨ ਬਾਂਛਤ ਫਲ ਪਾਵੈ ਸੋਈ ॥ ਦੂਖ ਨ ਤਿਸੈ ਬਿਆਪਤ ਕੋਈ ॥੪੦੩॥
ਅੜਿੱਲ ॥
ਸੁਨੈ ਗੁੰਗ ਜੋ ਯਾਹਿ ਸੁ ਰਸਨਾ ਪਾਵਈ ॥ ਸੁਨੈ ਮੂੜ੍ਹ ਚਿਤ ਲਾਇ ਚਤੁਰਤਾ ਆਵਈ ॥
ਦੂਖ ਦਰਦ ਭੌ ਨਿਕਟ ਨ ਤਿਨ ਨਰ ਕੇ ਰਹੈ ॥ ਹੋ ਜੋ ਯਾਕੀ ਏਕ ਬਾਰ ਚੌਪਈ ਕੋ ਕਹੈ ॥੪੦੪॥
ਚੌਪਈ ॥
ਸੰਬਤ ਸੱਤ੍ਰਹ ਸਹਸ ਭਣਿੱਜੈ ॥ ਅਰਧ ਸਹਸ ਫੁਨਿ ਤੀਨਿ ਕਹਿੱਜੈ ॥
ਭਾਦ੍ਰਵ ਸੁਦੀ ਅਸ਼ਟਮੀ ਰਵਿ ਵਾਰਾ ॥ ਤੀਰ ਸਤੁੱਦ੍ਰਵ ਗ੍ਰੰਥ ਸੁਧਾਰਾ ॥੪੦੫॥
ਸ੍ਵੈਯਾ ॥
ਪਾਂਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀ ਆਨਯੋ ॥ ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈਂ ਮਤ ਏਕ ਨ ਮਾਨਯੋ ॥
ਸਿੰਮ੍ਰਿਤਿ ਸਾਸਤ੍ਰ ਬੇਦ ਸਭੈ ਬਹੁ ਭੇਦ ਕਹੈ ਹਮ ਏਕ ਨ ਜਾਨਯੋ ॥ ਸ੍ਰੀ ਅਸਿਪਾਨ ਕ੍ਰਿਪਾ ਤੁਮਰੀ ਕਰਿ ਮੈ ਨ ਕਹਯੋ ਸਭ ਤੋਹਿ ਬਖਾਨਯੋ ॥੮੬੩॥
ਦੋਹਰਾ ॥
Поcмотреть все песни артиста
Sanatçının diğer albümleri