ਸੇਵਕ ਸਿੱਖਯ ਹਮਾਰੇ ਤਾਰਿਯਹਿ ॥ ਚੁਨ ਚੁਨ ਸ਼ੱਤ੍ਰੁ ਹਮਾਰੇ ਮਾਰਿਯਹਿ ॥੩੮੦॥
ਆਪੁ ਹਾਥ ਦੈ ਮੁਝੈ ਉਬਰਿਯੈ ॥ ਮਰਨ ਕਾਲ ਤ੍ਰਾਸ ਨਿਵਰਿਯੈ ॥
ਹੂਜੋ ਸਦਾ ਹਮਾਰੇ ਪੱਛਾ ॥ ਸ੍ਰੀ ਅਸਿਧੁਜ ਜੂ ਕਰਿਯਹੁ ਰੱਛਾ ॥੩੮੧॥
ਰਾਖਿ ਲੇਹੁ ਮੁਹਿ ਰਾਖਨਹਾਰੇ ॥ ਸਾਹਿਬ ਸੰਤ ਸਹਾਇ ਪਿਯਾਰੇ ॥
ਦੀਨਬੰਧੁ ਦੁਸ਼ਟਨ ਕੇ ਹੰਤਾ ॥ ਤੁਮਹੋ ਪੁਰੀ ਚਤੁਰਦਸ ਕੰਤਾ ॥੩੮੨॥
ਕਾਲ ਪਾਇ ਬ੍ਰਹਮਾ ਬਪੁ ਧਰਾ ॥ ਕਾਲ ਪਾਇ ਸ਼ਿਵਜੂ ਅਵਤਰਾ ॥
ਕਾਲ ਪਾਇ ਕਰਿ ਬਿਸ਼ਨ ਪ੍ਰਕਾਸ਼ਾ ॥ ਸਕਲ ਕਾਲ ਕਾ ਕੀਯਾ ਤਮਾਸ਼ਾ ॥੩੮੩॥
ਜਵਨ ਕਾਲ ਜੋਗੀ ਸ਼ਿਵ ਕੀਯੋ ॥ ਬੇਦ ਰਾਜ ਬ੍ਰਹਮਾ ਜੂ ਥੀਯੋ ॥
ਜਵਨ ਕਾਲ ਸਭ ਲੋਕ ਸਵਾਰਾ ॥ ਨਮਸ਼ਕਾਰ ਹੈ ਤਾਹਿ ਹਮਾਰਾ ॥੩੮੪॥
ਜਵਨ ਕਾਲ ਸਭ ਜਗਤ ਬਨਾਯੋ ॥ ਦੇਵ ਦੈਤ ਜੱਛਨ ਉਪਜਾਯੋ ॥
ਆਦਿ ਅੰਤਿ ਏਕੈ ਅਵਤਾਰਾ ॥ ਸੋਈ ਗੁਰੂ ਸਮਝਿਯਹੁ ਹਮਾਰਾ ॥੩੮੫॥
ਨਮਸ਼ਕਾਰ ਤਿਸ ਹੀ ਕੋ ਹਮਾਰੀ ॥ ਸਕਲ ਪ੍ਰਜਾ ਜਿਨ ਆਪ ਸਵਾਰੀ ॥
ਸਿਵਕਨ ਕੋ ਸਵਗੁਨ ਸੁਖ ਦੀਯੋ ॥ ਸ਼ੱਤ੍ਰੁਨ ਕੋ ਪਲ ਮੋ ਬਧ ਕੀਯੋ ॥੩੮੬॥
ਘਟ ਘਟ ਕੇ ਅੰਤਰ ਕੀ ਜਾਨਤ ॥ ਭਲੇ ਬੁਰੇ ਕੀ ਪੀਰ ਪਛਾਨਤ ॥
ਚੀਟੀ ਤੇ ਕੁੰਚਰ ਅਸਥੂਲਾ ॥ ਸਭ ਪਰ ਕ੍ਰਿਪਾ ਦ੍ਰਿਸ਼ਟਿ ਕਰਿ ਫੂਲਾ ॥੩੮੭॥
ਸੰਤਨ ਦੁਖ ਪਾਏ ਤੇ ਦੁਖੀ ॥ ਸੁਖ ਪਾਏ ਸਾਧਨ ਕੇ ਸੁਖੀ ॥
ਏਕ ਏਕ ਕੀ ਪੀਰ ਪਛਾਨੈ ॥ ਘਟ ਘਟ ਕੇ ਪਟ ਪਟ ਕੀ ਜਾਨੈ ॥੩੮੮॥
ਜਬ ਉਦਕਰਖ ਕਰਾ ਕਰਤਾਰਾ ॥ ਪ੍ਰਜਾ ਧਰਤ ਤਬ ਦੇਹ ਅਪਾਰਾ ॥
ਜਬ ਆਕਰਖ ਕਰਤ ਹੋ ਕਬਹੂੰ ॥ ਤੁਮ ਮੈ ਮਿਲਤ ਦੇਹ ਧਰ ਸਭਹੂੰ ॥੩੮੯॥
ਜੇਤੇ ਬਦਨ ਸ੍ਰਿਸ਼ਟਿ ਸਭ ਧਾਰੈ ॥ ਆਪੁ ਆਪੁਨੀ ਬੂਝਿ ਉਚਾਰੈ ॥
ਤੁਮ ਸਭ ਹੀ ਤੇ ਰਹਤ ਨਿਰਾਲਮ ॥ ਜਾਨਤ ਬੇਦ ਭੇਦ ਅਰੁ ਆਲਮ ॥੩੯੦॥
Поcмотреть все песни артиста
Sanatçının diğer albümleri